ਪੰਜਾਬ ਵਿਚ ਕੋਣ ਕੌਣ ਜਿੱਤੇ ਹਨ ਅਤੇ ਕਿਸਨੂੰ ਕਿੰਨੀ ਵੋਟ ਮਿਲੀ ??
ਹਿੰਦ ਫਤਹਿ ਨਿਊਜ਼ (ਵਿਸ਼ਵਜੀਤ ਸਿੰਘ)
ਸੰਗਰੂਰ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਸੰਗਰੂਰ ਦੇ ਮੌਜੂਦ ਸੰਸਦ ਮੈਂਬਰ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਲਗਭਗ 1.68 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ।ਉਧਰ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੀ ਜਿੱਤ ਹਾਸਲ ਕਰ ਲਈ ਹੈ । ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜਾਰ 993 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਜਦੋਂ ਕਿ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜੇਤੂ ਰਿਹਾ ਹੈ।