ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਹੋਵੇਗਾ ਇਲਾਜ
ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ-ਡੀ.ਆਈ.ਜੀ. ਭੁੱਲਰ
ਪਟਿਆਲ਼ਾ , ਬਿਊਰੋ
ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਕਿਸੇ ਕਾਰਨ ਗੁੰਮਰਾਹ ਹੋਕੇ ਨਸ਼ਿਆਂ ਦੀ ਲਤ ਲਗਾ ਚੁੱਕੇ ਨੌਜਵਾਨਾਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਹੋਣਗੀਆਂ। ਡੀ.ਆਈ.ਜੀ. ਭੁੱਲਰ ਪਟਿਆਲਾ ਪੁਲਿਸ ਵੱਲੋਂ ਸਮਾਣਾ ਵਿਖੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਕਰਵਾਏ ਜਾਗਰੂਕਤਾ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਖ਼ਤਮ ਕੀਤਾ ਹੈ ਪਰੰਤੂ ਨਸ਼ਿਆਂ ਦੀ ਮੰਗ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਲਈ ਪੇਂਡੂ ਸੁਰੱਖਿਆ ਕਮੇਟੀਆਂ ਨਸ਼ਿਆਂ ਵਿਰੁੱਧ ਪੁਲਿਸ ਨੂੰ ਸਹਿਯੋਗ ਕਰਨ ਲਈ ਅੱਗੇ ਆਉਣ।