ਏਕ ਪੇੜ ਮਾਂ ਕੇ ਨਾਮ ਤਹਿਤ ਪਟੇਲ ਕਾਲਜ ਨੇ ਮਹਾਂ ਉਤਸਵ ਮਨਾਇਆ
ਐਨ.ਐੱਸ.ਐੱਸ.ਵਿਭਾਗ ਨੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ
ਹਿੰਦ ਫ਼ਤਿਹ
ਰਾਜਪੁਰਾ, 17 ਦਸੰਬਰ (ਬਿਊਰੋ)
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਹੇਠ 'ਤੇ ਐਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ ਅਤੇ ਪ੍ਰੋ. ਦਲਜੀਤ ਸਿੰਘ ਦੀ ਦੇਖ ਰੇਖ ਹੇਠ ਭਾਰਤ ਸਰਕਾਰ ਦੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਵਣ ਮਹਾਂ ਉਤਸਵ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਕਾਲਜ ਕੈਂਪਸ ਵਿੱਚ ਬੂਟਾ ਲਗਾ ਕੇ ਕੀਤੀ। ਉਨ੍ਹਾਂ ਵਲੰਟੀਅਰਜ਼ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਇੱਕ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ ਤੇ ਹਰ ਸਾਲ ਇਕ ਪੌਦਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। ਵਲੰਟੀਅਰਜ਼ ਨੇ ਇਸ ਮੌਕੇ ਕਾਲਜ ਕੈਂਪਸ 250 ਦੇ ਲਗਭਗ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ। ਇਸ ਮੌਕੇ ਡਾ. ਗੁਰਜਿੰਦਰ ਸਿੰਘ, ਹਰਪ੍ਰੀਤ ਸਿੰਘ ਕੋਚ, ਵਿਜੇ ਕੁਮਾਰ ਸੁਪਰਡੈਂਟ, ਲਵਪ੍ਰੀਤ ਕੌਰ ਕਲਰਕ ਅਤੇ ਵਲੰਟੀਅਰ ਹਾਜ਼ਰ ਸਨ।