ਆਪ ਵਿਧਾਇਕ ਦੀ ਪਤਨੀ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ, ਦੇਹਾਂਤ
ਰਾਜਪੁਰਾ, 21 ਸਤੰਬਰ (ਦਰਸ਼ਨ ਸਿੰਘ ਮਿੱਠਾ)
ਆਮ ਆਦਮੀ ਪਾਰਟੀ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਧਰਮ ਪਤਨੀ ਮਧੂਮਿਤਾ ਦੀ ਬੀਤੀ ਰਾਤ ਅਚਾਨਕ ਤਬੀਅਤ ਖਰਾਬ ਹੋ ਗਈ , ਜਿਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮਧੂਮਿਤਾ ਦਾ ਸਸਕਾਰ ਅਮ੍ਰਿਤਸਰ ਵਿਖੇ ਦੁਰਗਿਆਣਾ ਮੰਦਰ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਸਸਕਾਰ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡੀਆਈਜੀ ਸਤਿੰਦਰ ਸਿੰਘ, ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਰਾਜਕੰਵਲ ਲੱਕੀ , ਮੀਨੂੰ ਸਹਿਗਲ ਸਮੇਤ ਕਈ ਪੁਲਿਸ ਅਧਿਕਾਰੀ, ਰਾਜਨੇਤਾ ਅਤੇ ਸ਼ਹਿਰ ਦੇ ਪਤਵੰਤੇ ਪਹੁੰਚੇ ਹੋਏ ਹਨ।