ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਪਤੀ ਦਾ ਦੇਹਾਂਤ
ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਪਤੀ ਦਾ ਦੇਹਾਂਤ
ਹਿੰਦ ਫਤਹਿ, (ਬਿਊਰੋ)
ਉਧਰ ਭਲਕੇ ਵੋਟਾਂ ਪੈਣ ਜਾ ਰਹੀਆਂ ਹਨ, ਉਧਰ ਆਮ ਆਦਮੀ ਪਾਰਟੀ ਦੀ ਇਕ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ।ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਸ੍ਰ. ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਤਬੀਅਤ ਖਰਾਬ ਹੋ ਗਈ, ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਦੱਸਿਆ ਜਾ ਰਿਹਾ ਹੈ।ਉਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।ਬੀਬਾ ਇੰਦਰਜੀਤ ਕੌਰ ਮਾਨ ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹਨ।