ਅਲਕਾ ਲਾਂਬਾ ਨੂੰ ਦਿੱਲੀ ਵਿਧਾਨ ਸਭਾ ਦਾ ਉਮੀਦਵਾਰ ਐਲਾਨਣ 'ਤੇ ਮਹਿਲਾ ਕਾਂਗਰਸ 'ਚ ਖ਼ੁਸ਼ੀ ਦੀ ਲਹਿਰ
ਸੀਨੀਅਰ ਮਹਿਲਾ ਕਾਂਗਰਸ ਲੀਡਰ ਨੇ ਅਲਕਾ ਲਾਂਬਾ ਨੂੰ ਦਿੱਤੀ ਵਧਾਈ
ਰਾਜਪੁਰਾ, 11 ਜਨਵਰੀ (ਬਿਉਰੋ)
ਕਾਂਗਰਸ ਹਾਈ ਕਮਾਂਡ ਵੱਲੋਂ ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਨੂੰ ਦਿੱਲੀ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਬਣਾਏ ਜਾਣ 'ਤੇ ਪੰਜਾਬ ਮਹਿਲਾ ਕਾਂਗਰਸ ਵਿਚ ਖ਼ੁਸ਼ੀ ਦੀ ਲਹਿਰ ਹੈ। ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਜਨਰਲ ਸਕੱਤਰ ਪੰਜਾਬ ਮਹਿਲਾ ਵਿੰਗ ਨਰਿੰਦਰ ਕੌਰ ਕੰਗ ਨੇ ਸ੍ਰੀਮਤੀ ਅਲਕਾ ਲਾਂਬਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਲਕਾ ਲਾਂਬਾ ਨੂੰ ਟਿਕਟ ਦੇਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਕਾਂਗਰਸ ਮਹਿਲਾ ਵਿੰਗ ਅਹਿਮ ਰੋਲ ਅਦਾ ਕਰੇਗਾ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਲਕਾ ਲਾਂਬਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।